ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਲੈ ਕੇ ਰਾਸ਼ਟਰਪਤੀ ਪੁਤਿਨ ਤੋਂ ਵੱਡੀ ਰਾਹਤ ਦੀ ਖ਼ਬਰ ਆਈ

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਲੈ ਕੇ ਰਾਸ਼ਟਰਪਤੀ ਪੁਤਿਨ ਤੋਂ ਵੱਡੀ ਰਾਹਤ ਦੀ ਖ਼ਬਰ ਆਈ

Russia,20 DEC,2024,(Azad Soch News):- ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਲੈ ਕੇ ਰਾਸ਼ਟਰਪਤੀ ਪੁਤਿਨ ਤੋਂ ਵੱਡੀ ਰਾਹਤ ਦੀ ਖ਼ਬਰ ਆਈ ਹੈ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Russian President Vladimir Putin) ਨੇ ਕਿਹਾ ਕਿ ਉਹ ਯੁੱਧ ਨੂੰ ਖ਼ਤਮ ਕਰਨ ਲਈ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਨਾਲ ਸੰਭਾਵਤ ਗੱਲਬਾਤ ਵਿਚ ਯੂਕਰੇਨ ਬਾਰੇ ਸਮਝੌਤਾ ਕਰਨ ਲਈ ਤਿਆਰ ਹਨ,ਵੱਡੀ ਗੱਲ ਇਹ ਹੈ ਕਿ ਉਨ੍ਹਾਂ ਨੇ ਯੂਕਰੇਨੀ ਅਧਿਕਾਰੀਆਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਕੋਈ ਸ਼ਰਤਾਂ ਨਹੀਂ ਰੱਖੀ ਹੈ,ਪੁਤਿਨ ਨੇ ਕਿਹਾ ਕਿ ਰੂਸ ਸੰਘਰਸ਼ ਦੇ ਸ਼ਾਂਤਮਈ ਹੱਲ ਲਈ ਗੱਲਬਾਤ ਕਰਨ ਲਈ ਤਿਆਰ ਹੈ ਪਰ ਉਸਨੇ ਅਪਣੀ ਮੰਗ ਨੂੰ ਦੁਹਰਾਇਆ ਕਿ ਯੂਕਰੇਨ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਵਿਚ ਸ਼ਾਮਲ ਹੋਣ ਦੀ ਅਪਣੀ ਇੱਛਾ ਨੂੰ ਛੱਡ ਦੇਵੇ,ਹਾਲਾਂਕਿ ਯੂਕਰੇਨ ਅਤੇ ਪਛਮੀ ਦੇਸ਼ਾਂ ਨੇ ਇਨ੍ਹਾਂ ਮੰਗਾਂ ਨੂੰ ਰੱਦ ਕਰ ਦਿਤਾ ਹੈ,ਪੁਤਿਨ ਨੇ ਕਿਹਾ ਕਿ ਉਹ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸੰਭਾਵੀ ਗੱਲਬਾਤ ਲਈ ਤਿਆਰ ਹਨ, ਜਿਨ੍ਹਾਂ ਨੇ ਯੂਕਰੇਨ ਵਿਚ ਸੰਘਰਸ਼ ਨੂੰ ਖ਼ਤਮ ਕਰਨ ਲਈ ਇਕ ਸਮਝੌਤੇ 'ਤੇ ਗੱਲਬਾਤ ਕਰਨ ਦਾ ਵਾਅਦਾ ਕੀਤਾ ਹੈ, ਉਨ੍ਹਾਂ ਕਿਹਾ ਕਿ ਜੇਕਰ ਅਸੀਂ ਟਰੰਪ ਨੂੰ ਮਿਲਦੇ ਹਾਂ ਤਾਂ ਸਾਡੇ ਕੋਲ ਚਰਚਾ ਲਈ ਮੁੱਦੇ ਹੋਣਗੇ।

Advertisement

Latest News

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 30 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ...
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਪੀ. ਐਮ. ਵਿਸ਼ਵਕਰਮਾ ਸਕੀਮ ਡਿਸਟ੍ਰਿਕਟ ਇੰਪਲੀਮੈਂਟੇਸ਼ਨ ਕਮੇਟੀ ਦੀ ਮੀਟਿੰਗ
ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਤਲਵੰਡੀ ਨਿਪਾਲਾਂ (ਮੱਖੂ) ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਰਜਿਸਟਰੀਆਂ ਲਈ ਆਨਲਾਈਨ ਸਮਾਂ ਲੈਣ ਤੇ ਡਾਕੂਮੈਂਟੇਸ਼ਨ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ
2024 ‘ਚ ਕਿਰਤ ਵਿਭਾਗ ਨੇ ਕਿਰਤੀਆਂ ਦੀ ਭਲਾਈ ਲਈ ਕਈ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ: ਸੌਂਦ