ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

Perth,08 Sep,2024,(Azad Soch News):- ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ,ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ (Perth) ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ (Canning Vale Sikh Gurudwara) ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਜੀ (Gutka Sahib Ji) ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ,ਇਸ ਵਾਇਰਲ ਵੀਡੀਓ (Viral Video) ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ ਅਤੇ ਭਾਈਚਾਰੇ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਜੀ (Gurdwara Sahib Ji) ਵਿੱਚ ਇਕੱਠ ਕਰ ਕੇ ਇਸ ਘਟਨਾ ‘ਤੇ ਨਿਰਾਸ਼ਾ ਵੀ ਜ਼ਾਹਰ ਕੀਤੀ ਗਈ,ਜਿੱਥੇ ਭਾਈਚਾਰਕ ਮੈਂਬਰਾਂ ਵਿੱਚ ਰੋਸ ਦੇਖਿਆ ਗਿਆ ਉੱਥੇ ਹੀ ਰਾਜਨੀਤਿਕ ਆਗੂਆਂ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ,ਇਸ ਤੋਂ ਇਲਾਵਾ ਐਮ ਪੀ ਜੇਸਨ ਵੁੱਡ (MP Jason Wood) ਅਤੇ ਹਿੰਦੂ ਸੰਸਥਾਵਾਂ ਤੇ ਭਾਰਤੀ ਸੰਸਥਾਵਾਂ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।

ਮਾਮਲੇ ਦੀ ਜਾਂਚ ਦੌਰਾਨ ਪੱਛਮੀ ਆਸਟ੍ਰੇਲੀਆ ਦੀ ਪੁਲਿਸ (Police) ਵੱਲੋਂ ਇੱਕ ਪੱਤਰ ਜਾਰੀ ਕਰ ਭਾਈਚਾਰੇ ਨੂੰ ਜਾਂਚ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ,ਇਸ ਘਟਨਾ ਦੀ ਜਾਂਚ ਕਰ ਰਹੀ ਸੂਬਾ ਪੁਲਿਸ (Police) ਦੀ ਉੱਚ ਪੱਧਰੀ ਟੀਮ ਨੇ ਬਿਆਨ  ਕਿਹਾ ਕਿ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ 20 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ,ਹਾਲਾਂਕਿ ਪੁਲਿਸ ਨੇ ਮੁਲਜ਼ਮ ਦੀ ਪਛਾਣ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ,ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸਲੀ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਇਰਾਦੇ ਦੇ ਤਹਿਤ ਕੇਸ ਦਰਜ ਕੀਤਾ ਹੈ,ਮੁੱਢਲੀ ਜਾਂਚ ਦੌਰਾਨ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ,ਪਰਥ ਪੁਲਿਸ (Perth Police) ਨੇ ਸਿੱਖਾਂ ਵੱਲੋਂ ਮਿਲੇ ਸਹਿਯੋਗ ਦਾ ਧੰਨਵਾਦ ਕੀਤਾ ਹੈ,ਸਿੱਖ ਐਸੋਸੀਏਸ਼ਨ ਆਫ ਵੈਸਟਰਨ ਆਸਟਰੇਲੀਆ (Sikh Association of Western Australia) ਨੇ ਜਾਂਚ ਵਿਚ ਸਹਿਯੋਗੀ ਏਜੰਸੀਆਂ ਦੀ ਧੰਨਵਾਦ ਕੀਤਾ।

 

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼