ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ

ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ

Japan,14 August,2024,(Azad Soch News):-  ਜਾਪਾਨ ਦੇ ਪ੍ਰਧਾਨ ਮੰਤਰੀ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਫੂਮੀਓ ਕਿਸ਼ਿਦਾ ਨੇ ਕਿਹਾ ਕਿ ਉਹ ਸਤੰਬਰ ਵਿੱਚ ਅਹੁਦਾ ਛੱਡ ਦੇਣਗੇ। ਉਨ੍ਹਾਂ ਦਾ ਤਿੰਨ ਸਾਲ ਦਾ ਕਾਰਜਕਾਲ ਖਤਮ ਹੋ ਜਾਵੇਗਾ। ਉਨ੍ਹਾਂ ਸਤੰਬਰ ਵਿੱਚ ਹੋਣ ਵਾਲੀ ਪਾਰਟੀ ਪ੍ਰਧਾਨ ਦੀ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜਾਪਾਨ ਦੇ ਸਰਕਾਰੀ ਟੀਵੀ ਚੈਨਲ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਫੂਮਿਓ ਕਿਸ਼ਿਦਾ (Fumio Kishida) ਨੇ ਸੱਤਾਧਾਰੀ ਪਾਰਟੀ ਲਿਬਰਲ ਡੈਮੋਕ੍ਰੇਟਿਕ (LDP) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਅਕਤੂਬਰ 2021 ਵਿੱਚ ਫੂਮਿਓ ਕਿਸ਼ਿਦਾ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਫੂਮਿਓ ਕਿਸ਼ਿਦਾ ਨੇ ਯੋਸ਼ੀਹਾਈਦ ਸੁਗਾ ਦੀ ਥਾਂ ਲੈ ਲਈ ਸੀ। ਇਸ ਸਾਲ ਜਾਪਾਨ ਵਿੱਚ ਅਕਤੂਬਰ ਵਿੱਚ ਚੋਣਾਂ ਹੋਣੀਆਂ ਹਨ।

ਬੁੱਧਵਾਰ ਨੂੰ ਫੂਮਿਓ ਕਿਸ਼ਿਦਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਦੇ ਤੌਰ 'ਤੇ ਦੁਬਾਰਾ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਹ ਅਗਲੇ ਮਹੀਨੇ ਐਲਡੀਪੀ (LDP) ਦੇ ਨਵੇਂ ਨੇਤਾ ਦੀ ਚੋਣ ਤੱਕ ਹੀ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ। ਕਿਸ਼ਿਦਾ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਦਾ ਮੁੱਖ ਕਾਰਨ ਪਾਰਟੀ ਅੰਦਰਲਾ ਵਿਵਾਦ ਦੱਸਿਆ ਹੈ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ