ਹਲਫ਼ ਲੈਂਦਿਆ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਕਸ਼ਨ
America,21 JAN,2025,(Azad Soch News):- ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ 1 ਫ਼ਰਵਰੀ ਤੋਂ ਲਾਗੂ ਹੋਣ ਵਾਲੇ ਅਮਰੀਕਾ ਦੇ ਦੋ ਪ੍ਰਮੁੱਖ ਵਪਾਰਕ ਭਾਈਵਾਲ ਕੈਨੇਡਾ ਅਤੇ ਮੈਕਸੀਕੋ ਤੋਂ ਦਰਾਮਦ 'ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਯੋਜਨਾ ਦਾ ਐਲਾਨ ਕੀਤਾ,ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ 47ਵੇਂ ਰਾਸ਼ਟਰਪਤੀ ਦੇ ਰੂਪ 'ਚ ਸਹੁੰ ਚੁੱਕਣ ਤੋਂ ਬਾਅਦ ਰਾਸ਼ਟਰਵਾਦੀ ਉਦਘਾਟਨੀ ਭਾਸ਼ਣ 'ਚ ਦੂਜੇ ਦੇਸ਼ਾਂ 'ਤੇ ਟੈਰਿਫ ਅਤੇ ਟੈਕਸ ਲਗਾਉਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਪਾਰ ਯੁੱਧ ਅਪਣਾਉਣ ਦਾ ਵਾਅਦਾ ਕੀਤਾ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਐਸ ਕੈਪੀਟਲ (US Capitol) ਵਿੱਚ ਕਿਹਾ ਕਿ ਮੈਂ ਅਮਰੀਕੀ ਕਰਮਚਾਰੀਆਂ ਅਤੇ ਪਰਿਵਾਰਾਂ ਦੀ ਸੁਰੱਖਿਆ ਲਈ ਆਪਣੀ ਵਪਾਰ ਪ੍ਰਣਾਲੀ ਵਿੱਚ ਤੁਰੰਤ ਸੁਧਾਰ ਕਰਨਾ ਸ਼ੁਰੂ ਕਰਾਂਗਾ,ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਅਮਰੀਕੀਆਂ 'ਤੇ ਟੈਕਸਾਂ ਦਾ ਬੋਝ ਪਾਉਣ ਦੀ ਬਜਾਏ ਅਮਰੀਕੀ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਲਈ ਵਿਦੇਸ਼ੀ ਦੇਸ਼ਾਂ 'ਤੇ ਟੈਕਸ ਅਤੇ ਟੈਰਿਫ ਲਗਾਉਣ ਨੂੰ ਤਰਜੀਹ ਦੇਣਗੇ।